On 6th December Shaheedi Diwas Shri Guru Teg bahadur ji(9th Guru)
ਤਿਲਕ ਜੰਝੂ ਰਾਖਾ ਪ੍ਰਭ ਤਾਕਾ ॥
ਕੀਨੋ ਬਡੋ ਕਲੂ ਮਹਿ ਸਾਕਾ ॥
ਧਰਮ ਹੇਤ ਸਾਕਾ ਜਿਨ ਕੀਆ ॥
ਸੀਸੁ ਦੀਆ ਪਰੁ ਸਿਰਰੁ ਨ ਦੀਆ ॥
ਠੀਕਰਿ ਫੋਰਿ ਦਿਲੀਸਿ ਸਿਰਿ
ਪ੍ਰਭ ਪੁਰ ਕੀਯਾ ਪਯਾਨ ॥
ਤੇਗ ਬਹਾਦਰ ਸੀ ਕ੍ਰਿਆ
ਕਰੀ ਨ ਕਿਨਹੂੰ ਆਨ ॥
ਤੇਗ ਬਹਾਦਰ ਕੇ ਚਲਤ ਭਯੋ ਜਗਤ ਕੋ ਸੋਕ ॥
ਹੈ ਹੈ ਹੈ ਸਭ ਜਗ ਜੈ ਜੈ ਜੈ ਸੁਰ ਲੋਕ ॥
ਗੁਰੂ ਤੇਗ਼ ਬਹਾਦੁਰ ਸਾਹਿਬ (੧ ਅਪ੍ਰੈਲ ੧੬੨੧-੧੧ ਨਵੰਬਰ ੧੬੭੫) ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੰਜ ਪੁੱਤਰਾਂ ਵਿੱਚੋਂ ਸਭ ਤੋਂ ਛੋਟੇ ਸਨ, ਉਨ੍ਹਾਂ ਦੀ ਮਾਤਾ ਜੀ ਦਾ ਨਾਂ ਨਾਨਕੀ ਸੀ । ਉਹ ੨੦ ਮਾਰਚ, ੧੬੬੫ ਨੂੰ ਸਿੱਖਾਂ ਦੇ ਨੌਵੇਂ ਗੁਰੂ ਬਣੇ । ਮੁਗ਼ਲ ਬਾਦਸ਼ਾਹ ਔਰੰਗਜ਼ੇਬ ਸਾਰੇ ਭਾਰਤ ਨੂੰ ਹੀ ਇਸਲਾਮੀ ਦੇਸ਼ ਬਣਾਉਣਾ ਚਾਹੁੰਦਾ ਸੀ । ਉਸ ਦੇ ਸਤਾਏ ਕਸ਼ਮੀਰੀ ਪੰਡਿਤ ਗੁਰੂ ਜੀ ਕੋਲ ਆਏ । ਗੁਰੂ ਜੀ ਦੇ ਕਹਿਣ ਤੇ ਉਨ੍ਹਾਂ ਨੇ ਹਕੂਮਤ ਨੂੰ ਕਿਹਾ ਕਿ ਜੇਕਰ ਗੁਰੂ ਜੀ ਮੁਸਲਮਾਨ ਬਣ ਜਾਣ, ਤਾਂ ਉਹ ਸਾਰੇ ਵੀ ਮੁਸਲਮਾਨ ਬਣ ਜਾਣਗੇ । ਗੁਰੂ ਜੀ ਨੂੰ ਧਰਮ ਨਾ ਛੱਡਣ ਅਤੇ ਕਰਾਮਾਤ ਨਾ ਦਿਖਾਉਣ ਕਰਕੇ 11 ਨਵੰਬਰ ੧੬੭੫ ਨੂੰ ਹੋਰ ਸਿੱਖਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਸਮੇਤ ਸ਼ਹੀਦ ਕਰ ਦਿੱਤਾ ਗਿਆ । ਉਨ੍ਹਾਂ ਦੇ ੫੯ ਸ਼ਬਦ ਅਤੇ ੫੭ ਸਲੋਕ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ
ਕਸ਼ਮੀਰੀ ਪੰਡਿਤਾ ਵੱਲੋਂ Hindu Dharm ਦੀ ਰੱਖਿਆ ਦੀ ਬੇਨਤੀ ਨੂੰ ਸਵੀਕਾਰ ਕਰਦੇ ਹੋਏ ਅੱਜ ਦੇ ਦਿਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੱਲੋਂ ਦਿੱਲੀ ਦੇ ਚਾਂਦਨੀ ਚੌਕ ਵਿੱਚ ਸ਼ਹੀਦੀ ਦਿੱਤੀ ਗਈ ਸੀ ।
ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਮੌਕੇ ਗੁਰੂ ਚਰਨਾਂ ‘ਚ ਕੋਟਿ ਕੋਟਿ ਪ੍ਰਣਾਮ !!
ਗੁਰੂ ਤੇਗ ਬਹਾਦਰ ਸਿਮਰਿਐ ਘਰ ਨਉ ਨਿਧਿ ਆਵੈ ਧਾਇ ॥ ਸਭ ਥਾਈਂ ਹੋਇ ਸਹਾਇ॥