Political & Social

ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਾਰੇ ਬਿੱਲ-2025′ ਨੂੰ ਮਨਜ਼ੂਰੀ ਦਿੱਤੀ!

Written by Punjabi Screen

(ਪੰ:ਸ) 15 ਜੁਲਾਈ 2025: ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ। ਜਿਸ ਵਿੱਚ ਸਮੁੱਚੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾਵਾਂ ਨੂੰ ਯਕੀਨੀ ਬਣਾਉਣ ਲਈ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ ਦਿੱਤੀ ਗਈ।

ਇਸ ਬਿੱਲ ਮੁਤਾਬਕ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ, ਭਾਗਵਦ ਗੀਤਾ, ਬਾਈਬਲ, ਕੁਰਾਨ ਸ਼ਰੀਫ਼ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਸਿੱਧੇ ਜਾਂ ਅਸਿੱਧੇ ਤੌਰ ’ਤੇ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਮੁਲਜ਼ਮ ਨੂੰ ਉਮਰ ਕੈਦ ਤੱਕ ਦੀ ਸਜ਼ਾ ਹੋ ਸਕਦੀ ਹੈ। ਇਸ ਕਾਨੂੰਨ ਦੇ ਲਾਗੂ ਹੋਣ ਨਾਲ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਹੋਣਗੀਆਂ। ਸਾਡੇ ਲਈ ਧਾਰਮਿਕ ਗ੍ਰੰਥਾਂ ਦਾ ਸਨਮਾਨ ਸਭ ਤੋਂ ਪਹਿਲਾਂ ਹੈ। ਨਾਲ ਹੀ ‘ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਐਂਡ ਸਟਾਕਿਸਟਸ ਐਂਡ ਰਿਟੇਲਰ ਰੂਲਜ਼-2025’ ਨੂੰ ਵੀ ਹਰੀ ਝੰਡੀ ਦਿੱਤੀ ਗਈ।

Comments & Suggestions

Comments & Suggestions

About the author

Punjabi Screen