(Punjabi Screen News)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਅਜਾਇਬ ਘਰ ਵਿੱਚ ਸਥਾਪਿਤ ਕੀਤਾ ਗਿਆ 100 ਫੁੱਟ ਉੱਚਾ ਤਿਰੰਗਾ ਝੰਡਾ ਲੋਕਾਂ ਨੂੰ ਸਮਰਪਿਤ ਕੀਤਾ।
ਉਨ੍ਹਾਂ ਕਿਹਾ ਕਿ ਇਹ 30 x 20 ਫੁੱਟ ਆਕਾਰ ਦਾ ਕੌਮੀ ਝੰਡਾ ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਦਾ ਹਿੱਸਾ ਹੈ, ਜੋ ਸਾਰਿਆਂ ਲਈ ਸਤਿਕਾਰਯੋਗ ਹੈ ਅਤੇ ਇਸ ਸਥਾਨ ਦਾ ਮਾਣ-ਸਨਮਾਨ ਹੋਰ ਵਧਾਏਗਾ। ਉਹਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਦੇ ਜੱਦੀ ਪਿੰਡ ਵਿਖੇ ਬਣਾਏ ਜਾਣ ਵਾਲੇ ਸ਼ਹੀਦ ਭਗਤ ਸਿੰਘ ਵਿਰਾਸਤੀ ਕੰਪਲੈਕਸ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ, ਜੋ ਬਹੁਤ ਜਲਦ ਪੂਰਾ ਹੋ ਜਾਵੇਗਾ।