(ਪੰ:ਸ) 31 ਜੁਲਾਈ 2025: ਸ਼ਹੀਦ ਊਧਮ ਸਿੰਘ ਜੀ ਦੇ 86ਵੇਂ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਸੰਕਲਪ ਨੂੰ ਦੁਹਰਾਉਂਦਿਆਂ ਕਿਹਾ ਗਿਆ ਕਿ ਸਮਾਜ ਦੇ ਹਰੇਕ ਤਬਕੇ ਦੀ ਭਲਾਈ ਨੂੰ ਯਕੀਨੀ ਬਣਾ ਕੇ ਸ਼ਹੀਦਾਂ ਦੇ ਸੁਪਨੇ ਸਾਕਾਰ ਕੀਤੇ ਜਾਣਗੇ। ਇਸ ਮੌਕੇ ਸ਼ਹੀਦ ਊਧਮ ਸਿੰਘ ਵਾਲਾ ਨਗਰ ਦੇ ਵਿਕਾਸ ਲਈ 85 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ।

